ਰਹਿਰਾਸ ਸਾਹਿਬ  

Rahras Sahib

ਸੋ ਦਰੁ  ਰਾਗੁ ਆਸਾ ਮਹਲਾ ੧ 

ਸੋ ਦਰੁ ਰਾਗੁ ਆਸਾ ਮਹਲਾ ੧ ੴ ਸਤਿਗੁਰ ਪ੍ਰਸਾਦਿ ॥ ਸੋ ਦਰੁ ਤੇਰਾ ਕੇਹਾ ਸੋ ਘਰੁ ਕੇਹਾ ਜਿਤੁ ਬਹਿ ਸਰਬ ਸਮਾਲੇ ॥ ਵਾਜੇ ਤੇਰੇ ਨਾਦ ਅਨੇਕ ਅਸੰਖਾ ਕੇਤੇ ਤੇਰੇ ਵਾਵਣਹਾਰੇ ॥ ਕੇਤੇ ਤੇਰੇ ਰਾਗ ਪਰੀ ਸਿਉ ਕਹੀਅਹਿ ਕੇਤੇ ਤੇਰੇ ਗਾਵਣਹਾਰੇ ॥ ਗਾਵਨਿ ਤੁਧਨੋ ਪਵਣੁ ਪਾਣੀ ਬੈਸੰਤਰੁ ਗਾਵੈ ਰਾਜਾ ਧਰਮੁ ਦੁਆਰੇ ॥ ਗਾਵਨਿ ਤੁਧਨੋ ਚਿਤੁ ਗੁਪਤੁ ਲਿਖਿ ਜਾਣਨਿ ਲਿਖਿ ਲਿਖਿ ਧਰਮੁ ਬੀਚਾਰੇ ॥ ਗਾਵਨਿ ਤੁਧਨੋ ਈਸਰੁ ਬ੍ਰਹਮਾ ਦੇਵੀ ਸੋਹਨਿ ਤੇਰੇ ਸਦਾ ਸਵਾਰੇ ॥ ਗਾਵਨਿ ਤੁਧਨੋ ਇੰਦ੍ਰ ਇੰਦ੍ਰਾਸਣਿ ਬੈਠੇ ਦੇਵਤਿਆ ਦਰਿ ਨਾਲੇ ॥ ਗਾਵਨਿ ਤੁਧਨੋ ਸਿਧ ਸਮਾਧੀ ਅੰਦਰਿ ਗਾਵਨਿ ਤੁਧਨੋ ਸਾਧ ਬੀਚਾਰੇ ॥ ਗਾਵਨਿ ਤੁਧਨੋ ਜਤੀ ਸਤੀ ਸੰਤੋਖੀ ਗਾਵਨਿ ਤੁਧਨੋ ਵੀਰ ਕਰਾਰੇ ॥ ਗਾਵਨਿ ਤੁਧਨੋ ਪੰਡਿਤ ਪੜਨਿ ਰਖੀਸੁਰ ਜੁਗੁ ਜੁਗੁ ਵੇਦਾ ਨਾਲੇ ॥ ਗਾਵਨਿ ਤੁਧਨੋ ਮੋਹਣੀਆ ਮਨੁ ਮੋਹਨਿ ਸੁਰਗੁ ਮਛੁ ਪਇਆਲੇ ॥ ਗਾਵਨਿ ਤੁਧਨੋ ਰਤਨ ਉਪਾਏ ਤੇਰੇ ਅਠਸਠਿ ਤੀਰਥ ਨਾਲੇ ॥ ਗਾਵਨਿ ਤੁਧਨੋ ਜੋਧ ਮਹਾਬਲ ਸੂਰਾ ਗਾਵਨਿ ਤੁਧਨੋ ਖਾਣੀ ਚਾਰੇ ॥ ਗਾਵਨਿ ਤੁਧਨੋ ਖੰਡ ਮੰਡਲ ਬ੍ਰਹਮੰਡਾ ਕਰਿ ਕਰਿ ਰਖੇ ਤੇਰੇ ਧਾਰੇ ॥ ਸੇਈ ਤੁਧਨੋ ਗਾਵਨਿ ਜੋ ਤੁਧੁ ਭਾਵਨਿ ਰਤੇ ਤੇਰੇ ਭਗਤ ਰਸਾਲੇ ॥ ਹੋਰਿ ਕੇਤੇ ਤੁਧਨੋ ਗਾਵਨਿ ਸੇ ਮੈ ਚਿਤਿ ਨ ਆਵਨਿ ਨਾਨਕੁ ਕਿਆ ਬੀਚਾਰੇ ॥  ਸੋਈ ਸੋਈ ਸਦਾ ਸਚੁ ਸਾਹਿਬੁ ਸਾਚਾ ਸਾਚੀ ਨਾਈ ॥ ਹੈ ਭੀ ਹੋਸੀ ਜਾਇ ਨ ਜਾਸੀ ਰਚਨਾ ਜਿਨਿ ਰਚਾਈ ॥ ਰੰਗੀ ਰੰਗੀ ਭਾਤੀ ਕਰਿ ਕਰਿ ਜਿਨਸੀ ਮਾਇਆ ਜਿਨਿ ਉਪਾਈ ॥ ਕਰਿ ਕਰਿ ਦੇਖੈ ਕੀਤਾ ਆਪਣਾ ਜਿਉ ਤਿਸ ਦੀ ਵਡਿਆਈ ॥  ਜੋ ਤਿਸੁ ਭਾਵੈ ਸੋਈ ਕਰਸੀ ਫਿਰਿ ਹੁਕਮੁ ਨ ਕਰਣਾ ਜਾਈ ॥ ਸੋ ਪਾਤਿਸਾਹੁ ਸਾਹਾ ਪਤਿਸਾਹਿਬੁ ਨਾਨਕ ਰਹਣੁ ਰਜਾਈ ॥੧॥

ਆਸਾ ਮਹਲਾ ੧ ॥ ਸੁਣਿ ਵਡਾ ਆਖੈ ਸਭੁ ਕੋਇ ॥ 

ਆਸਾ ਮਹਲਾ ੧ ॥ ਸੁਣਿ ਵਡਾ ਆਖੈ ਸਭੁ ਕੋਇ ॥ ਕੇਵਡੁ ਵਡਾ ਡੀਠਾ ਹੋਇ ॥ ਕੀਮਤਿ ਪਾਇ ਨ ਕਹਿਆ ਜਾਇ ॥ ਕਹਣੈ ਵਾਲੇ ਤੇਰੇ ਰਹੇ ਸਮਾਇ ॥੧॥ ਵਡੇ ਮੇਰੇ ਸਾਹਿਬਾ ਗਹਿਰ ਗੰਭੀਰਾ ਗੁਣੀ ਗਹੀਰਾ ॥ ਕੋਇ ਨ ਜਾਣੈ ਤੇਰਾ ਕੇਤਾ ਕੇਵਡੁ ਚੀਰਾ ॥੧॥ ਰਹਾਉ ॥ ਸਭਿ ਸੁਰਤੀ ਮਿਲਿ ਸੁਰਤਿ ਕਮਾਈ ॥ ਸਭ ਕੀਮਤਿ ਮਿਲਿ ਕੀਮਤਿ ਪਾਈ ॥ ਗਿਆਨੀ ਧਿਆਨੀ ਗੁਰ ਗੁਰਹਾਈ ॥ ਕਹਣੁ ਨ ਜਾਈ ਤੇਰੀ ਤਿਲੁ ਵਡਿਆਈ ॥੨॥ ਸਭਿ ਸਤ ਸਭਿ ਤਪ ਸਭਿ ਚੰਗਿਆਈਆ ॥ ਸਿਧਾ ਪੁਰਖਾ ਕੀਆ ਵਡਿਆਈਆ ॥ ਤੁਧੁ ਵਿਣੁ ਸਿਧੀ ਕਿਨੈ ਨ ਪਾਈਆ ॥ ਕਰਮਿ ਮਿਲੈ ਨਾਹੀ ਠਾਕਿ ਰਹਾਈਆ ॥੩॥ ਆਖਣ ਵਾਲਾ ਕਿਆ ਵੇਚਾਰਾ ॥ ਸਿਫਤੀ ਭਰੇ ਤੇਰੇ ਭੰਡਾਰਾ ॥ ਜਿਸੁ ਤੂ ਦੇਹਿ ਤਿਸੈ ਕਿਆ ਚਾਰਾ ॥ ਨਾਨਕ ਸਚੁ ਸਵਾਰਣਹਾਰਾ ॥੪॥੨॥ 

ਆਸਾ ਮਹਲਾ ੧ ॥ ਆਖਾ ਜੀਵਾ ਵਿਸਰੈ ਮਰਿ ਜਾਉ ॥

ਆਸਾ ਮਹਲਾ ੧ ॥ ਆਖਾ ਜੀਵਾ ਵਿਸਰੈ ਮਰਿ ਜਾਉ ॥ ਆਖਣਿ ਅਉਖਾ ਸਾਚਾ ਨਾਉ ॥ ਸਾਚੇ ਨਾਮ ਕੀ ਲਾਗੈ ਭੂਖ ॥ ਉਤੁ ਭੂਖੈ ਖਾਇ ਚਲੀਅਹਿ ਦੂਖ ॥੧॥ ਸੋ ਕਿਉ ਵਿਸਰੈ ਮੇਰੀ ਮਾਇ ॥ ਸਾਚਾ ਸਾਹਿਬੁ ਸਾਚੈ ਨਾਇ ॥੧॥ ਰਹਾਉ ॥ ਸਾਚੇ ਨਾਮ ਕੀ ਤਿਲੁ ਵਡਿਆਈ ॥ ਆਖਿ ਥਕੇ ਕੀਮਤਿ ਨਹੀ ਪਾਈ ॥ ਜੇ ਸਭਿ ਮਿਲਿ ਕੈ ਆਖਣ ਪਾਹਿ ॥ ਵਡਾ ਨ ਹੋਵੈ ਘਾਟਿ ਨ ਜਾਇ ॥੨॥ ਨਾ ਓਹੁ ਮਰੈ ਨ ਹੋਵੈ ਸੋਗੁ ॥ ਦੇਦਾ ਰਹੈ ਨ ਚੂਕੈ ਭੋਗੁ ॥ ਗੁਣੁ ਏਹੋ ਹੋਰੁ ਨਾਹੀ ਕੋਇ ॥ ਨਾ ਕੋ ਹੋਆ ਨਾ ਕੋ ਹੋਇ ॥੩॥ ਜੇਵਡੁ ਆਪਿ ਤੇਵਡ ਤੇਰੀ ਦਾਤਿ ॥ ਜਿਨਿ ਦਿਨੁ ਕਰਿ ਕੈ ਕੀਤੀ ਰਾਤਿ ॥ ਖਸਮੁ ਵਿਸਾਰਹਿ ਤੇ ਕਮਜਾਤਿ ॥ ਨਾਨਕ ਨਾਵੈ ਬਾਝੁ ਸਨਾਤਿ ॥੪॥੩॥ 

ਰਾਗੁ ਗੂਜਰੀ ਮਹਲਾ ੪ ॥ ਹਰਿ ਕੇ ਜਨ ਸਤਿਗੁਰ ਸਤਪੁਰਖਾ ਬਿਨਉ ਕਰਉ ਗੁਰ ਪਾਸਿ ॥

ਰਾਗੁ ਗੂਜਰੀ ਮਹਲਾ ੪ ॥ ਹਰਿ ਕੇ ਜਨ ਸਤਿਗੁਰ ਸਤਪੁਰਖਾ ਬਿਨਉ ਕਰਉ ਗੁਰ ਪਾਸਿ ॥ ਹਮ ਕੀਰੇ ਕਿਰਮ ਸਤਿਗੁਰ ਸਰਣਾਈ ਕਰਿ ਦਇਆ ਨਾਮੁ ਪਰਗਾਸਿ ॥੧॥ ਮੇਰੇ ਮੀਤ ਗੁਰਦੇਵ ਮੋ ਕਉ ਰਾਮ ਨਾਮੁ ਪਰਗਾਸਿ ॥ ਗੁਰਮਤਿ ਨਾਮੁ ਮੇਰਾ ਪ੍ਰਾਨ ਸਖਾਈ ਹਰਿ ਕੀਰਤਿ ਹਮਰੀ ਰਹਰਾਸਿ ॥੧॥ ਰਹਾਉ ॥ ਹਰਿ ਜਨ ਕੇ ਵਡ ਭਾਗ ਵਡੇਰੇ ਜਿਨ ਹਰਿ ਹਰਿ ਸਰਧਾ ਹਰਿ ਪਿਆਸ ॥ ਹਰਿ ਹਰਿ ਨਾਮੁ ਮਿਲੈ ਤ੍ਰਿਪਤਾਸਹਿ ਮਿਲਿ ਸੰਗਤਿ ਗੁਣ ਪਰਗਾਸਿ ॥੨॥ ਜਿਨ ਹਰਿ ਹਰਿ ਹਰਿ ਰਸੁ ਨਾਮੁ ਨ ਪਾਇਆ ਤੇ ਭਾਗਹੀਣ ਜਮ ਪਾਸਿ ॥ ਜੋ ਸਤਿਗੁਰ ਸਰਣਿ ਸੰਗਤਿ ਨਹੀ ਆਏ ਧ੍ਰਿਗੁ ਜੀਵੇ ਧ੍ਰਿਗੁ ਜੀਵਾਸਿ ॥੩॥ ਜਿਨ ਹਰਿ ਜਨ ਸਤਿਗੁਰ ਸੰਗਤਿ ਪਾਈ ਤਿਨ ਧੁਰਿ ਮਸਤਕਿ ਲਿਖਿਆ ਲਿਖਾਸਿ ॥ ਧਨੁ ਧੰਨੁ ਸਤਸੰਗਤਿ ਜਿਤੁ ਹਰਿ ਰਸੁ ਪਾਇਆ ਮਿਲਿ ਜਨ ਨਾਨਕ ਨਾਮੁ ਪਰਗਾਸਿ ॥੪॥੪॥ 

ਰਾਗੁ ਗੂਜਰੀ ਮਹਲਾ ੫ ॥ ਕਾਹੇ ਰੇ ਮਨ ਚਿਤਵਹਿ ਉਦਮੁ ਜਾ ਆਹਰਿ ਹਰਿ ਜੀਉ ਪਰਿਆ ॥

ਰਾਗੁ ਗੂਜਰੀ ਮਹਲਾ ੫ ॥ ਕਾਹੇ ਰੇ ਮਨ ਚਿਤਵਹਿ ਉਦਮੁ ਜਾ ਆਹਰਿ ਹਰਿ ਜੀਉ ਪਰਿਆ ॥ ਸੈਲ ਪਥਰ ਮਹਿ ਜੰਤ ਉਪਾਏ ਤਾ ਕਾ ਰਿਜਕੁ ਆਗੈ ਕਰਿ ਧਰਿਆ ॥੧॥ ਮੇਰੇ ਮਾਧਉ ਜੀ ਸਤਸੰਗਤਿ ਮਿਲੇ ਸੁ ਤਰਿਆ ॥ ਗੁਰ ਪਰਸਾਦਿ ਪਰਮ ਪਦੁ ਪਾਇਆ ਸੂਕੇ ਕਾਸਟ ਹਰਿਆ ॥੧॥ ਰਹਾਉ ॥ ਜਨਨਿ ਪਿਤਾ ਲੋਕ ਸੁਤ ਬਨਿਤਾ ਕੋਇ ਨ ਕਿਸ ਕੀ ਧਰਿਆ ॥ ਸਿਰਿ ਸਿਰਿ ਰਿਜਕੁ ਸੰਬਾਹੇ ਠਾਕੁਰੁ ਕਾਹੇ ਮਨ ਭਉ ਕਰਿਆ ॥੨॥ ਊਡੇ ਊਡਿ ਆਵੈ ਸੈ ਕੋਸਾ ਤਿਸੁ ਪਾਛੈ ਬਚਰੇ ਛਰਿਆ ॥ ਤਿਨ ਕਵਣੁ ਖਲਾਵੈ ਕਵਣੁ ਚੁਗਾਵੈ ਮਨ ਮਹਿ ਸਿਮਰਨੁ ਕਰਿਆ ॥੩॥ ਸਭਿ ਨਿਧਾਨ ਦਸ ਅਸਟ ਸਿਧਾਨ ਠਾਕੁਰ ਕਰ ਤਲ ਧਰਿਆ ॥ ਜਨ ਨਾਨਕ ਬਲਿ ਬਲਿ ਸਦ ਬਲਿ ਜਾਈਐ ਤੇਰਾ ਅੰਤੁ ਨ ਪਾਰਾਵਰਿਆ ॥੪॥੫॥ 

ਰਾਗੁ ਆਸਾ ਮਹਲਾ ੪ ਸੋ ਪੁਰਖੁ ੴ ਸਤਿਗੁਰ ਪ੍ਰਸਾਦਿ ॥

ਰਾਗੁ ਆਸਾ ਮਹਲਾ ੪ ਸੋ ਪੁਰਖੁ ੴ ਸਤਿਗੁਰ ਪ੍ਰਸਾਦਿ ॥ ਸੋ ਪੁਰਖੁ ਨਿਰੰਜਨੁ ਹਰਿ ਪੁਰਖੁ ਨਿਰੰਜਨੁ ਹਰਿ ਅਗਮਾ ਅਗਮ ਅਪਾਰਾ ॥ ਸਭਿ ਧਿਆਵਹਿ ਸਭਿ ਧਿਆਵਹਿ ਤੁਧੁ ਜੀ ਹਰਿ ਸਚੇ ਸਿਰਜਣਹਾਰਾ ॥ ਸਭਿ ਜੀਅ ਤੁਮਾਰੇ ਜੀ ਤੂੰ ਜੀਆ ਕਾ ਦਾਤਾਰਾ ॥ ਹਰਿ ਧਿਆਵਹੁ ਸੰਤਹੁ ਜੀ ਸਭਿ ਦੂਖ ਵਿਸਾਰਣਹਾਰਾ ॥ ਹਰਿ ਆਪੇ ਠਾਕੁਰੁ ਹਰਿ ਆਪੇ ਸੇਵਕੁ ਜੀ ਕਿਆ ਨਾਨਕ ਜੰਤ ਵਿਚਾਰਾ ॥੧॥ ਤੂੰ ਘਟ ਘਟ ਅੰਤਰਿ ਸਰਬ ਨਿਰੰਤਰਿ ਜੀ ਹਰਿ ਏਕੋ ਪੁਰਖੁ ਸਮਾਣਾ ॥ ਇਕਿ ਦਾਤੇ ਇਕਿ ਭੇਖਾਰੀ ਜੀ ਸਭਿ ਤੇਰੇ ਚੋਜ ਵਿਡਾਣਾ ॥ ਤੂੰ ਆਪੇ ਦਾਤਾ ਆਪੇ ਭੁਗਤਾ ਜੀ ਹਉ ਤੁਧੁ ਬਿਨੁ ਅਵਰੁ ਨ ਜਾਣਾ ॥ ਤੂੰ ਪਾਰਬ੍ਰਹਮੁ ਬੇਅੰਤੁ ਬੇਅੰਤੁ ਜੀ ਤੇਰੇ ਕਿਆ ਗੁਣ ਆਖਿ ਵਖਾਣਾ ॥ ਜੋ ਸੇਵਹਿ ਜੋ ਸੇਵਹਿ ਤੁਧੁ ਜੀ ਜਨੁ ਨਾਨਕੁ ਤਿਨ ਕੁਰਬਾਣਾ ॥੨॥  ਹਰਿ ਧਿਆਵਹਿ ਹਰਿ ਧਿਆਵਹਿ ਤੁਧੁ ਜੀ ਸੇ ਜਨ ਜੁਗ ਮਹਿ ਸੁਖਵਾਸੀ ॥ ਸੇ ਮੁਕਤੁ ਸੇ ਮੁਕਤੁ ਭਏ ਜਿਨ ਹਰਿ ਧਿਆਇਆ ਜੀ ਤਿਨ ਤੂਟੀ ਜਮ ਕੀ ਫਾਸੀ ॥ ਜਿਨ ਨਿਰਭਉ ਜਿਨ ਹਰਿ ਨਿਰਭਉ ਧਿਆਇਆ ਜੀ ਤਿਨ ਕਾ ਭਉ ਸਭੁ ਗਵਾਸੀ ॥ ਜਿਨ ਸੇਵਿਆ ਜਿਨ ਸੇਵਿਆ ਮੇਰਾ ਹਰਿ ਜੀ ਤੇ ਹਰਿ ਹਰਿ ਰੂਪਿ ਸਮਾਸੀ ॥ ਸੇ ਧੰਨੁ ਸੇ ਧੰਨੁ ਜਿਨ ਹਰਿ ਧਿਆਇਆ ਜੀ ਜਨੁ ਨਾਨਕੁ ਤਿਨ ਬਲਿ ਜਾਸੀ ॥੩॥ ਤੇਰੀ ਭਗਤਿ ਤੇਰੀ ਭਗਤਿ ਭੰਡਾਰ ਜੀ ਭਰੇ ਬਿਅੰਤ ਬੇਅੰਤਾ ॥ ਤੇਰੇ ਭਗਤ ਤੇਰੇ ਭਗਤ ਸਲਾਹਨਿ ਤੁਧੁ ਜੀ ਹਰਿ ਅਨਿਕ ਅਨੇਕ ਅਨੰਤਾ ॥ ਤੇਰੀ ਅਨਿਕ ਤੇਰੀ ਅਨਿਕ ਕਰਹਿ ਹਰਿ ਪੂਜਾ ਜੀ ਤਪੁ ਤਾਪਹਿ ਜਪਹਿ ਬੇਅੰਤਾ ॥ ਤੇਰੇ ਅਨੇਕ ਤੇਰੇ ਅਨੇਕ ਪੜਹਿ ਬਹੁ ਸਿਮ੍ਰਿਤਿ ਸਾਸਤ ਜੀ ਕਰਿ ਕਿਰਿਆ ਖਟੁ ਕਰਮ ਕਰੰਤਾ ॥ ਸੇ ਭਗਤ ਸੇ ਭਗਤ ਭਲੇ ਜਨ ਨਾਨਕ ਜੀ ਜੋ ਭਾਵਹਿ ਮੇਰੇ ਹਰਿ ਭਗਵੰਤਾ ॥੪॥  ਤੂੰ ਆਦਿ ਪੁਰਖੁ ਅਪਰੰਪਰੁ ਕਰਤਾ ਜੀ ਤੁਧੁ ਜੇਵਡੁ ਅਵਰੁ ਨ ਕੋਈ ॥ ਤੂੰ ਜੁਗੁ ਜੁਗੁ ਏਕੋ ਸਦਾ ਸਦਾ ਤੂੰ ਏਕੋ ਜੀ ਤੂੰ ਨਿਹਚਲੁ ਕਰਤਾ ਸੋਈ ॥ ਤੁਧੁ ਆਪੇ ਭਾਵੈ ਸੋਈ ਵਰਤੈ ਜੀ ਤੂੰ ਆਪੇ ਕਰਹਿ ਸੁ ਹੋਈ ॥ ਤੁਧੁ ਆਪੇ ਸ੍ਰਿਸਟਿ ਸਭ ਉਪਾਈ ਜੀ ਤੁਧੁ ਆਪੇ ਸਿਰਜਿ ਸਭ ਗੋਈ ॥ ਜਨੁ ਨਾਨਕੁ ਗੁਣ ਗਾਵੈ ਕਰਤੇ ਕੇ ਜੀ ਜੋ ਸਭਸੈ ਕਾ ਜਾਣੋਈ ॥੫॥੧॥   

ਆਸਾ ਮਹਲਾ ੪ ॥ ਤੂੰ ਕਰਤਾ ਸਚਿਆਰੁ ਮੈਡਾ ਸਾਂਈ ॥

ਆਸਾ ਮਹਲਾ ੪ ॥ ਤੂੰ ਕਰਤਾ ਸਚਿਆਰੁ ਮੈਡਾ ਸਾਂਈ ॥ ਜੋ ਤਉ ਭਾਵੈ ਸੋਈ ਥੀਸੀ ਜੋ ਤੂੰ ਦੇਹਿ ਸੋਈ ਹਉ ਪਾਈ ॥੧॥ ਰਹਾਉ ॥ ਸਭ ਤੇਰੀ ਤੂੰ ਸਭਨੀ ਧਿਆਇਆ ॥ ਜਿਸ ਨੋ ਕ੍ਰਿਪਾ ਕਰਹਿ ਤਿਨਿ ਨਾਮ ਰਤਨੁ ਪਾਇਆ ॥ ਗੁਰਮੁਖਿ ਲਾਧਾ ਮਨਮੁਖਿ ਗਵਾਇਆ ॥ ਤੁਧੁ ਆਪਿ ਵਿਛੋੜਿਆ ਆਪਿ ਮਿਲਾਇਆ ॥੧॥ ਤੂੰ ਦਰੀਆਉ ਸਭ ਤੁਝ ਹੀ ਮਾਹਿ ॥ ਤੁਝ ਬਿਨੁ ਦੂਜਾ ਕੋਈ ਨਾਹਿ ॥ ਜੀਅ ਜੰਤ ਸਭਿ ਤੇਰਾ ਖੇਲੁ ॥ ਵਿਜੋਗਿ ਮਿਲਿ ਵਿਛੁੜਿਆ ਸੰਜੋਗੀ ਮੇਲੁ ॥੨॥ ਜਿਸ ਨੋ ਤੂ ਜਾਣਾਇਹਿ ਸੋਈ ਜਨੁ ਜਾਣੈ ॥ ਹਰਿ ਗੁਣ ਸਦ ਹੀ ਆਖਿ ਵਖਾਣੈ ॥ ਜਿਨਿ ਹਰਿ ਸੇਵਿਆ ਤਿਨਿ ਸੁਖੁ ਪਾਇਆ ॥ ਸਹਜੇ ਹੀ ਹਰਿ ਨਾਮਿ ਸਮਾਇਆ ॥੩॥ ਤੂ ਆਪੇ ਕਰਤਾ ਤੇਰਾ ਕੀਆ ਸਭੁ ਹੋਇ ॥ ਤੁਧੁ ਬਿਨੁ ਦੂਜਾ ਅਵਰੁ ਨ ਕੋਇ ॥ ਤੂ ਕਰਿ ਕਰਿ ਵੇਖਹਿ ਜਾਣਹਿ ਸੋਇ ॥ ਜਨ ਨਾਨਕ ਗੁਰਮੁਖਿ ਪਰਗਟੁ ਹੋਇ ॥੪॥੨॥ 

ਆਸਾ ਮਹਲਾ ੧ ॥ ਤਿਤੁ ਸਰਵਰੜੈ ਭਈਲੇ ਨਿਵਾਸਾ ਪਾਣੀ ਪਾਵਕੁ ਤਿਨਹਿ ਕੀਆ ॥

ਆਸਾ ਮਹਲਾ ੧ ॥ ਤਿਤੁ ਸਰਵਰੜੈ ਭਈਲੇ ਨਿਵਾਸਾ ਪਾਣੀ ਪਾਵਕੁ ਤਿਨਹਿ ਕੀਆ ॥ ਪੰਕਜੁ ਮੋਹ ਪਗੁ ਨਹੀ ਚਾਲੈ ਹਮ ਦੇਖਾ ਤਹ ਡੂਬੀਅਲੇ ॥੧॥ ਮਨ ਏਕੁ ਨ ਚੇਤਸਿ ਮੂੜ ਮਨਾ ॥ ਹਰਿ ਬਿਸਰਤ ਤੇਰੇ ਗੁਣ ਗਲਿਆ ॥੧॥ ਰਹਾਉ ॥ ਨਾ ਹਉ ਜਤੀ ਸਤੀ ਨਹੀ ਪੜਿਆ ਮੂਰਖ ਮੁਗਧਾ ਜਨਮੁ ਭਇਆ ॥ ਪ੍ਰਣਵਤਿ ਨਾਨਕ ਤਿਨ ਕੀ ਸਰਣਾ ਜਿਨ ਤੂ ਨਾਹੀ ਵੀਸਰਿਆ ॥੨॥੩॥ 

ਆਸਾ ਮਹਲਾ ੫ ॥ ਭਈ ਪਰਾਪਤਿ ਮਾਨੁਖ ਦੇਹੁਰੀਆ ॥ 

ਆਸਾ ਮਹਲਾ ੫ ॥ ਭਈ ਪਰਾਪਤਿ ਮਾਨੁਖ ਦੇਹੁਰੀਆ ॥ ਗੋਬਿੰਦ ਮਿਲਣ ਕੀ ਇਹ ਤੇਰੀ ਬਰੀਆ ॥ ਅਵਰਿ ਕਾਜ ਤੇਰੈ ਕਿਤੈ ਨ ਕਾਮ ॥ ਮਿਲੁ ਸਾਧਸੰਗਤਿ ਭਜੁ ਕੇਵਲ ਨਾਮ ॥੧॥ ਸਰੰਜਾਮਿ ਲਾਗੁ ਭਵਜਲ ਤਰਨ ਕੈ ॥ ਜਨਮੁ ਬ੍ਰਿਥਾ ਜਾਤ ਰੰਗਿ ਮਾਇਆ ਕੈ ॥੧॥ ਰਹਾਉ ॥ ਜਪੁ ਤਪੁ ਸੰਜਮੁ ਧਰਮੁ ਨ ਕਮਾਇਆ ॥ ਸੇਵਾ ਸਾਧ ਨ ਜਾਨਿਆ ਹਰਿ ਰਾਇਆ ॥ ਕਹੁ ਨਾਨਕ ਹਮ ਨੀਚ ਕਰੰਮਾ ॥ ਸਰਣਿ ਪਰੇ ਕੀ ਰਾਖਹੁ ਸਰਮਾ ॥੨॥੪॥  

ਕਬ੍ਯੋ ਬਾਚ ਬੇਨਤੀ ॥ 

ੴ ਸ੍ਰੀ ਵਾਹਿਗੁਰੂ ਜੀ ਫ਼ਤਹਿ  ॥ ਪਾਤਸ਼ਾਹੀ ૧૦ਕਬ੍ਯੋ ਬਾਚ ਬੇਨਤੀ ॥ ਚੌਪਈ ॥ ਹਮਰੀ ਕਰੋ ਹਾਥ ਦੈ ਰਛਾ ॥ ਪੂਰਨ ਹੋਇ ਚਿਤ ਕੀ ਇਛਾ ॥ ਤਵ ਚਰਨਨ ਮਨ ਰਹੈ ਹਮਾਰਾ ॥ ਅਪਨਾ ਜਾਨ ਕਰੋ ਪ੍ਰਤਿਪਾਰਾ ॥੩੭੭॥ ਹਮਰੇ ਦੁਸਟ ਸਭੈ ਤੁਮ ਘਾਵਹੁ ॥ ਆਪੁ ਹਾਥ ਦੈ ਮੋਹਿ ਬਚਾਵਹੁ ॥ ਸੁਖੀ ਬਸੈ ਮੋਰੋ ਪਰਿਵਾਰਾ ॥ ਸੇਵਕ ਸਿਖ੍ਯ ਸਭੈ ਕਰਤਾਰਾ ॥੩੭੮॥ ਮੋ ਰਛਾ ਨਿਜੁ ਕਰ ਦੈ ਕਰਿਯੈ ॥ ਸਭ ਬੈਰਿਨ ਕੌ ਆਜ ਸੰਘਰਿਯੈ ॥ ਪੂਰਨ ਹੋਇ ਹਮਾਰੀ ਆਸਾ ॥ ਤੋਰਿ ਭਜਨ ਕੀ ਰਹੈ ਪਿਯਾਸਾ ॥੩੭੯॥ ਤੁਮਹਿ ਛਾਡਿ ਕੋਈ ਅਵਰ ਨ ਧ੍ਯਾਊ ॥ ਜੋ ਬਰ ਚਾਹੌ ਸੁ ਤੁਮ ਤੇ ਪਾਊ ॥ ਸੇਵਕ ਸਿਖ੍ਯ ਹਮਾਰੇ ਤਾਰਿਯਹਿ ॥ ਚੁਨ ਚੁਨ ਸਤ੍ਰੁ ਹਮਾਰੇ ਮਾਰਿਯਹਿ ॥੩੮੦॥ ਆਪੁ ਹਾਥ ਦੈ ਮੁਝੈ ਉਬਰਿਯੈ ॥ ਮਰਨ ਕਾਲ ਕਾ ਤ੍ਰਾਸ ਨਿਵਰਿਯੈ ॥ ਹੂਜੋ ਸਦਾ ਹਮਾਰੇ ਪਛਾ ॥ ਸ੍ਰੀ ਅਸਿਧੁਜ ਜੂ ਕਰਿਯਹੁ ਰਛਾ ॥੩੮੧॥ ਰਾਖਿ ਲੇਹੁ ਮੁਹਿ ਰਾਖਨਹਾਰੇ ॥ ਸਾਹਿਬ ਸੰਤ ਸਹਾਇ ਪਿਯਾਰੇ ॥ ਦੀਨਬੰਧੁ ਦੁਸਟਨ ਕੇ ਹੰਤਾ ॥ ਤੁਮ ਹੋ ਪੁਰੀ ਚਤੁਰਦਸ ਕੰਤਾ ॥੩੮੨॥ ਕਾਲ ਪਾਇ ਬ੍ਰਹਮਾ ਬਪੁ ਧਰਾ ॥ ਕਾਲ ਪਾਇ ਸਿਵ ਜੂ ਅਵਤਰਾ ॥ ਕਾਲ ਪਾਇ ਕਰਿ ਬਿਸਨ ਪ੍ਰਕਾਸਾ ॥ ਸਕਲ ਕਾਲ ਕਾ ਕੀਯਾ ਤਮਾਸਾ ॥੩੮੩॥ ਜਵਨ ਕਾਲ ਜੋਗੀ ਸਿਵ ਕੀਯੋ ॥ ਬੇਦ ਰਾਜ ਬ੍ਰਹਮਾ ਜੂ ਥੀਯੋ ॥ ਜਵਨ ਕਾਲ ਸਭ ਲੋਕ ਸਵਾਰਾ ॥ ਨਮਸਕਾਰ ਹੈ ਤਾਹਿ ਹਮਾਰਾ ॥੩੮੪॥ ਜਵਨ ਕਾਲ ਸਭ ਜਗਤ ਬਨਾਯੋ ॥ ਦੇਵ ਦੈਤ ਜਛਨ ਉਪਜਾਯੋ ॥ ਆਦਿ ਅੰਤਿ ਏਕੈ ਅਵਤਾਰਾ ॥ ਸੋਈ ਗੁਰੂ ਸਮਝਿਯਹੁ ਹਮਾਰਾ ॥੩੮੫॥ ਨਮਸਕਾਰ ਤਿਸ ਹੀ ਕੋ ਹਮਾਰੀ ॥ ਸਕਲ ਪ੍ਰਜਾ ਜਿਨ ਆਪ ਸਵਾਰੀ ॥ ਸਿਵਕਨ ਕੋ ਸਿਵਗੁਨ ਸੁਖ ਦੀਯੋ ॥ ਸਤ੍ਰੁਨ ਕੋ ਪਲ ਮੋ ਬਧ ਕੀਯੋ ॥੩੮੬॥ ਘਟ ਘਟ ਕੇ ਅੰਤਰ ਕੀ ਜਾਨਤ ॥ ਭਲੇ ਬੁਰੇ ਕੀ ਪੀਰ ਪਛਾਨਤ ॥ ਚੀਟੀ ਤੇ ਕੁੰਚਰ ਅਸਥੂਲਾ ॥ ਸਭ ਪਰ ਕ੍ਰਿਪਾ ਦ੍ਰਿਸਟਿ ਕਰਿ ਫੂਲਾ ॥੩੮੭॥ ਸੰਤਨ ਦੁਖ ਪਾਏ ਤੇ ਦੁਖੀ ॥ ਸੁਖ ਪਾਏ ਸਾਧਨ ਕੇ ਸੁਖੀ ॥ ਏਕ ਏਕ ਕੀ ਪੀਰ ਪਛਾਨੈ ॥ ਘਟ ਘਟ ਕੇ ਪਟ ਪਟ ਕੀ ਜਾਨੈ ॥੩੮੮॥ ਜਬ ਉਦਕਰਖ ਕਰਾ ਕਰਤਾਰਾ ॥ ਪ੍ਰਜਾ ਧਰਤ ਤਬ ਦੇਹ ਅਪਾਰਾ ॥ ਜਬ ਆਕਰਖ ਕਰਤ ਹੋ ਕਬਹੂੰ ॥ ਤੁਮ ਮੈ ਮਿਲਤ ਦੇਹ ਧਰ ਸਭਹੂੰ ॥੩੮੯॥ ਜੇਤੇ ਬਦਨ ਸ੍ਰਿਸਟਿ ਸਭ ਧਾਰੈ ॥ ਆਪੁ ਆਪੁਨੀ ਬੂਝਿ ਉਚਾਰੈ ॥ ਤੁਮ ਸਭ ਹੀ ਤੇ ਰਹਤ ਨਿਰਾਲਮ ॥ ਜਾਨਤ ਬੇਦ ਭੇਦ ਅਰੁ ਆਲਮ ॥੩੯੦॥ ਨਿਰੰਕਾਰ ਨ੍ਰਿਬਿਕਾਰ ਨ੍ਰਿਲੰਭ ॥ ਆਦਿ ਅਨੀਲ ਅਨਾਦਿ ਅਸੰਭ ॥ ਤਾ ਕਾ ਮੂੜ ਉਚਾਰਤ ਭੇਦਾ ॥ ਜਾ ਕੋ ਭੇਵ ਨ ਪਾਵਤ ਬੇਦਾ ॥੩੯੧॥ ਤਾ ਕੌ ਕਰਿ ਪਾਹਨ ਅਨੁਮਾਨਤ ॥ ਮਹਾ ਮੂੜ ਕਛੁ ਭੇਦ ਨ ਜਾਨਤ ॥ ਮਹਾਦੇਵ ਕੌ ਕਹਤ ਸਦਾ ਸਿਵ ॥ ਨਿਰੰਕਾਰ ਕਾ ਚੀਨਤ ਨਹਿ ਭਿਵ ॥੩੯੨॥ ਆਪੁ ਆਪੁਨੀ ਬੁਧਿ ਹੈ ਜੇਤੀ ॥ ਬਰਨਤ ਭਿੰਨ ਭਿੰਨ ਤੁਹਿ ਤੇਤੀ ॥ ਤੁਮਰਾ ਲਖਾ ਨ ਜਾਇ ਪਸਾਰਾ ॥ ਕਿਹ ਬਿਧਿ ਸਜਾ ਪ੍ਰਥਮ ਸੰਸਾਰਾ ॥੩੯੩॥ ਏਕੈ ਰੂਪ ਅਨੂਪ ਸਰੂਪਾ ॥ ਰੰਕ ਭਯੋ ਰਾਵ ਕਹੀ ਭੂਪਾ ॥ ਅੰਡਜ ਜੇਰਜ ਸੇਤਜ ਕੀਨੀ ॥ ਉਤਭੁਜ ਖਾਨਿ ਬਹੁਰਿ ਰਚਿ ਦੀਨੀ ॥੩੯੪॥ ਕਹੂੰ ਫੂਲਿ ਰਾਜਾ ਹ੍ਵੈ ਬੈਠਾ ॥ ਕਹੂੰ ਸਿਮਟਿ ਭਯੋ ਸੰਕਰ ਇਕੈਠਾ ॥ ਸਗਰੀ ਸ੍ਰਿਸਟਿ ਦਿਖਾਇ ਅਚੰਭਵ ॥ ਆਦਿ ਜੁਗਾਦਿ ਸਰੂਪ ਸੁਯੰਭਵ ॥੩੯੫॥ ਅਬ ਰਛਾ ਮੇਰੀ ਤੁਮ ਕਰੋ ॥ ਸਿਖ੍ਯ ਉਬਾਰਿ ਅਸਿਖ੍ਯ ਸੰਘਰੋ ॥ ਦੁਸਟ ਜਿਤੇ ਉਠਵਤ ਉਤਪਾਤਾ ॥ ਸਕਲ ਮਲੇਛ ਕਰੋ ਰਣ ਘਾਤਾ ॥੩੯੬॥ ਜੇ ਅਸਿਧੁਜ ਤਵ ਸਰਨੀ ਪਰੇ ॥ ਤਿਨ ਕੇ ਦੁਸਟ ਦੁਖਿਤ ਹ੍ਵੈ ਮਰੇ ॥ ਪੁਰਖ ਜਵਨ ਪਗੁ ਪਰੇ ਤਿਹਾਰੇ ॥ ਤਿਨ ਕੇ ਤੁਮ ਸੰਕਟ ਸਭ ਟਾਰੇ ॥੩੯੭॥ ਜੋ ਕਲਿ ਕੌ ਇਕ ਬਾਰ ਧਿਐਹੈ ॥ ਤਾ ਕੇ ਕਾਲ ਨਿਕਟਿ ਨਹਿ ਐਹੈ ॥ ਰਛਾ ਹੋਇ ਤਾਹਿ ਸਭ ਕਾਲਾ ॥ ਦੁਸਟ ਅਰਿਸਟ ਟਰੈਂ ਤਤਕਾਲਾ ॥੩੯੮॥ ਕ੍ਰਿਪਾ ਦ੍ਰਿਸਟਿ ਤਨ ਜਾਹਿ ਨਿਹਰਿਹੋ ॥ ਤਾ ਕੇ ਤਾਪ ਤਨਕ ਮਹਿ ਹਰਿਹੋ ॥ ਰਿਧਿ ਸਿਧਿ ਘਰ ਮੋ ਸਭ ਹੋਈ ॥ ਦੁਸਟ ਛਾਹ ਛ੍ਵੈ ਸਕੈ ਨ ਕੋਈ ॥੩੯੯॥ ਏਕ ਬਾਰ ਜਿਨ ਤੁਮੈ ਸੰਭਾਰਾ ॥ ਕਾਲ ਫਾਸ ਤੇ ਤਾਹਿ ਉਬਾਰਾ ॥ ਜਿਨ ਨਰ ਨਾਮ ਤਿਹਾਰੋ ਕਹਾ ॥ ਦਾਰਿਦ ਦੁਸਟ ਦੋਖ ਤੇ ਰਹਾ ॥੪੦੦॥ ਖੜਗਕੇਤੁ ਮੈ ਸਰਨਿ ਤਿਹਾਰੀ ॥ ਆਪੁ ਹਾਥ ਦੈ ਲੇਹੁ ਉਬਾਰੀ ॥ ਸਰਬ ਠੌਰ ਮੋ ਹੋਹੁ ਸਹਾਈ ॥ ਦੁਸਟ ਦੋਖ ਤੇ ਲੇਹੁ ਬਚਾਈ ॥੪੦੧॥ ਕ੍ਰਿਪਾ ਕਰੀ ਹਮ ਪਰ ਜਗਮਾਤਾ ॥ ਗ੍ਰੰਥ ਕਰਾ ਪੂਰਨ ਸੁਭਰਾਤਾ ॥ ਕਿਲਬਿਖ ਸਕਲ ਦੇਖ ਕੋ ਹਰਤਾ ॥ ਦੁਸਟ ਦੋਖਿਯਨ ਕੋ ਛੈ ਕਰਤਾ ॥੪੦੨॥ ਸ੍ਰੀ ਅਸਿਧੁਜ ਜਬ ਭਏ ਦਯਾਲਾ ॥ ਪੂਰਨ ਕਰਾ ਗ੍ਰੰਥ ਤਤਕਾਲਾ ॥ ਮਨ ਬਾਛਤ ਫਲ ਪਾਵੈ ਸੋਈ ॥ ਦੂਖ ਨ ਤਿਸੈ ਬਿਆਪਤ ਕੋਈ ॥੪੦੩॥ ਅੜਿਲ ॥ ਸੁਨੈ ਗੁੰਗ ਜੋ ਯਾਹਿ ਸੁ ਰਸਨਾ ਪਾਵਈ ॥ ਸੁਨੈ ਮੂੜ ਚਿਤ ਲਾਇ ਚਤੁਰਤਾ ਆਵਈ ॥ ਦੂਖ ਦਰਦ ਭੌ ਨਿਕਟ ਨ ਤਿਨ ਨਰ ਕੇ ਰਹੈ ॥ ਹੋ ਜੋ ਯਾ ਕੀ ਏਕ ਬਾਰ ਚੌਪਈ ਕੋ ਕਹੈ ॥੪੦੪॥ ਚੌਪਈ ॥ ਸੰਬਤ ਸਤ੍ਰਹ ਸਹਸ ਭਣਿਜੈ ॥ ਅਰਧ ਸਹਸ ਫੁਨਿ ਤੀਨਿ ਕਹਿਜੈ ॥ ਭਾਦ੍ਰਵ ਸੁਦੀ ਅਸਟਮੀ ਰਵਿ ਵਾਰਾ ॥ ਤੀਰ ਸਤੁਦ੍ਰਵ ਗ੍ਰੰਥ ਸੁਧਾਰਾ ॥੪੦੫॥ ਇਤਿ ਸ੍ਰੀ ਚਰਿਤ੍ਰ ਪਖ੍ਯਾਨੇ ਤ੍ਰਿਯਾ ਚਰਿਤ੍ਰੇ ਮੰਤ੍ਰੀ ਭੂਪ ਸੰਬਾਦੇ ਚਾਰ ਸੌ ਚਾਰ ਚਰਿਤ੍ਰ ਸਮਾਪਤਮ ਸਤੁ ਸੁਭਮ ਸਤੁ ॥੪੦੪॥੭੫੩੯॥ ਸਮਾਪਤਮ ॥ ਪਾਂਇ ਗਹੇ ਜਬ ਤੇ ਤੁਮਰੇ ਤਬ ਤੇ ਕੋਊ ਆਂਖ ਤਰੇ ਨਹੀ ਆਨਯੋ ॥ ਰਾਮ ਰਹੀਮ ਪੁਰਾਨ ਕੁਰਾਨ ਅਨੇਕ ਕਹੈਂ ਮਤ ਏਕ ਨ ਮਾਨਯੋ ॥ ਸਿੰਮ੍ਰਿਤਿ ਸਾਸਤ੍ਰ ਬੇਦ ਸਭੈ ਬਹੁ ਭੇਦ ਕਹੈ ਹਮ ਏਕ ਨ ਜਾਨਯੋ ॥ ਸ੍ਰੀ ਅਸਿਪਾਨ ਕ੍ਰਿਪਾ ਤੁਮਰੀ ਕਰਿ ਮੈ ਨ ਕਹਯੋ ਸਭ ਤੋਹਿ ਬਖਾਨਯੋ ॥੮੬੩॥ ਦੋਹਰਾ ॥ ਸਗਲ ਦੁਆਰ ਕਉ ਛਾਡਿ ਕੈ ਗਹਯੋ ਤੁਹਾਰੋ ਦੁਆਰ ॥ ਬਾਂਹਿ ਗਹੇ ਕੀ ਲਾਜ ਅਸਿ ਗੋਬਿੰਦ ਦਾਸ ਤੁਹਾਰ ॥੮੬੪॥

ਰਾਮਕਲੀ ਮਹਲਾ ੩ ਅਨੰਦੁ ੴ ਸਤਿਗੁਰ ਪ੍ਰਸਾਦਿ ॥

ਰਾਮਕਲੀ ਮਹਲਾ ੩ ਅਨੰਦੁ ੴ ਸਤਿਗੁਰ ਪ੍ਰਸਾਦਿ ॥ ਅਨੰਦੁ ਭਇਆ ਮੇਰੀ ਮਾਏ ਸਤਿਗੁਰੂ ਮੈ ਪਾਇਆ ॥ ਸਤਿਗੁਰੁ ਤ ਪਾਇਆ ਸਹਜ ਸੇਤੀ ਮਨਿ ਵਜੀਆ ਵਾਧਾਈਆ ॥ ਰਾਗ ਰਤਨ ਪਰਵਾਰ ਪਰੀਆ ਸਬਦ ਗਾਵਣ ਆਈਆ ॥ ਸਬਦੋ ਤ ਗਾਵਹੁ ਹਰੀ ਕੇਰਾ ਮਨਿ ਜਿਨੀ ਵਸਾਇਆ ॥ ਕਹੈ ਨਾਨਕੁ ਅਨੰਦੁ ਹੋਆ ਸਤਿਗੁਰੂ ਮੈ ਪਾਇਆ ॥੧॥ ਏ ਮਨ ਮੇਰਿਆ ਤੂ ਸਦਾ ਰਹੁ ਹਰਿ ਨਾਲੇ ॥ ਹਰਿ ਨਾਲਿ ਰਹੁ ਤੂ ਮੰਨ ਮੇਰੇ ਦੂਖ ਸਭਿ ਵਿਸਾਰਣਾ ॥ ਅੰਗੀਕਾਰੁ ਓਹੁ ਕਰੇ ਤੇਰਾ ਕਾਰਜ ਸਭਿ ਸਵਾਰਣਾ ॥ ਸਭਨਾ ਗਲਾ ਸਮਰਥੁ ਸੁਆਮੀ ਸੋ ਕਿਉ ਮਨਹੁ ਵਿਸਾਰੇ ॥ ਕਹੈ ਨਾਨਕੁ ਮੰਨ ਮੇਰੇ ਸਦਾ ਰਹੁ ਹਰਿ ਨਾਲੇ ॥੨॥ ਸਾਚੇ ਸਾਹਿਬਾ ਕਿਆ ਨਾਹੀ ਘਰਿ ਤੇਰੈ ॥ ਘਰਿ ਤ ਤੇਰੈ ਸਭੁ ਕਿਛੁ ਹੈ ਜਿਸੁ ਦੇਹਿ ਸੁ ਪਾਵਏ ॥ ਸਦਾ ਸਿਫਤਿ ਸਲਾਹ ਤੇਰੀ ਨਾਮੁ ਮਨਿ ਵਸਾਵਏ ॥ ਨਾਮੁ ਜਿਨ ਕੈ ਮਨਿ ਵਸਿਆ ਵਾਜੇ ਸਬਦ ਘਨੇਰੇ ॥ ਕਹੈ ਨਾਨਕੁ ਸਚੇ ਸਾਹਿਬ ਕਿਆ ਨਾਹੀ ਘਰਿ ਤੇਰੈ ॥੩॥ ਸਾਚਾ ਨਾਮੁ ਮੇਰਾ ਆਧਾਰੋ ॥ ਸਾਚੁ ਨਾਮੁ ਅਧਾਰੁ ਮੇਰਾ ਜਿਨਿ ਭੁਖਾ ਸਭਿ ਗਵਾਈਆ ॥ ਕਰਿ ਸਾਂਤਿ ਸੁਖ ਮਨਿ ਆਇ ਵਸਿਆ ਜਿਨਿ ਇਛਾ ਸਭਿ ਪੁਜਾਈਆ ॥ ਸਦਾ ਕੁਰਬਾਣੁ ਕੀਤਾ ਗੁਰੂ ਵਿਟਹੁ ਜਿਸ ਦੀਆ ਏਹਿ ਵਡਿਆਈਆ ॥ ਕਹੈ ਨਾਨਕੁ ਸੁਣਹੁ ਸੰਤਹੁ ਸਬਦਿ ਧਰਹੁ ਪਿਆਰੋ ॥ ਸਾਚਾ ਨਾਮੁ ਮੇਰਾ ਆਧਾਰੋ ॥੪॥ ਵਾਜੇ ਪੰਚ ਸਬਦ ਤਿਤੁ ਘਰਿ ਸਭਾਗੈ ॥ ਘਰਿ ਸਭਾਗੈ ਸਬਦ ਵਾਜੇ ਕਲਾ ਜਿਤੁ ਘਰਿ ਧਾਰੀਆ ॥ ਪੰਚ ਦੂਤ ਤੁਧੁ ਵਸਿ ਕੀਤੇ ਕਾਲੁ ਕੰਟਕੁ ਮਾਰਿਆ ॥ ਧੁਰਿ ਕਰਮਿ ਪਾਇਆ ਤੁਧੁ ਜਿਨ ਕਉ ਸਿ ਨਾਮਿ ਹਰਿ ਕੈ ਲਾਗੇ ॥ ਕਹੈ ਨਾਨਕੁ ਤਹ ਸੁਖੁ ਹੋਆ ਤਿਤੁ ਘਰਿ ਅਨਹਦ ਵਾਜੇ ॥੫॥ ਅਨਦੁ ਸੁਣਹੁ ਵਡਭਾਗੀਹੋ ਸਗਲ ਮਨੋਰਥ ਪੂਰੇ ॥ ਪਾਰਬ੍ਰਹਮੁ ਪ੍ਰਭੁ ਪਾਇਆ ਉਤਰੇ ਸਗਲ ਵਿਸੂਰੇ ॥ ਦੂਖ ਰੋਗ ਸੰਤਾਪ ਉਤਰੇ ਸੁਣੀ ਸਚੀ ਬਾਣੀ ॥ ਸੰਤ ਸਾਜਨ ਭਏ ਸਰਸੇ ਪੂਰੇ ਗੁਰ ਤੇ ਜਾਣੀ ॥ ਸੁਣਤੇ ਪੁਨੀਤ ਕਹਤੇ ਪਵਿਤੁ ਸਤਿਗੁਰੁ ਰਹਿਆ ਭਰਪੂਰੇ ॥ ਬਿਨਵੰਤਿ ਨਾਨਕੁ ਗੁਰ ਚਰਣ ਲਾਗੇ ਵਾਜੇ ਅਨਹਦ ਤੂਰੇ ॥੪੦॥੧॥

ਮੁੰਦਾਵਣੀ ਮਹਲਾ ੫ ॥

ਮੁੰਦਾਵਣੀ ਮਹਲਾ ੫ ॥ ਥਾਲ ਵਿਚਿ ਤਿੰਨਿ ਵਸਤੂ ਪਈਓ ਸਤੁ ਸੰਤੋਖੁ ਵੀਚਾਰੋ ॥ ਅੰਮ੍ਰਿਤ ਨਾਮੁ ਠਾਕੁਰ ਕਾ ਪਇਓ ਜਿਸ ਕਾ ਸਭਸੁ ਅਧਾਰੋ ॥ ਜੇ ਕੋ ਖਾਵੈ ਜੇ ਕੋ ਭੁੰਚੈ ਤਿਸ ਕਾ ਹੋਇ ਉਧਾਰੋ ॥ ਏਹ ਵਸਤੁ ਤਜੀ ਨਹ ਜਾਈ ਨਿਤ ਨਿਤ ਰਖੁ ਉਰਿ ਧਾਰੋ ॥ ਤਮ ਸੰਸਾਰੁ ਚਰਨ ਲਗਿ ਤਰੀਐ ਸਭੁ ਨਾਨਕ ਬ੍ਰਹਮ ਪਸਾਰੋ ॥੧॥ ਸਲੋਕ ਮਹਲਾ ੫ ॥ ਤੇਰਾ ਕੀਤਾ ਜਾਤੋ ਨਾਹੀ ਮੈਨੋ ਜੋਗੁ ਕੀਤੋਈ ॥ ਮੈ ਨਿਰਗੁਣਿਆਰੇ ਕੋ ਗੁਣੁ ਨਾਹੀ ਆਪੇ ਤਰਸੁ ਪਇਓਈ ॥ ਤਰਸੁ ਪਇਆ ਮਿਹਰਾਮਤਿ ਹੋਈ ਸਤਿਗੁਰੁ ਸਜਣੁ ਮਿਲਿਆ ॥ ਨਾਨਕ ਨਾਮੁ ਮਿਲੈ ਤਾਂ ਜੀਵਾਂ ਤਨੁ ਮਨੁ ਥੀਵੈ ਹਰਿਆ ॥੧॥